ਮੇਰੇ ਬੇਸ਼ਰਮਾਂ ਦੇ ਦੇਸ ਵਿੱਚ ਹੋਈ ਗੈਰਤ ਤਾਰੋ ਤਾਰਇੱਥੇ ਘਰ ਘਰ ਲਾਸ਼ਾਂ ਵੱਸਦੀਆਂ ਕਰਕੇ ਖੂਬ ਸ਼ਿੰਗਾਰਕੋਈ ਸੜ੍ਹਕੇ ਤੁਰਦੀ ਜਾਂਵਦੀ ਮਹਿਫੂਜ਼ ਰਹੀ ਨਾ ਨਾਰਹਰ ਲੰਡਾ ਬੁੱਚਾ ਉੱਠਦਾ ਕਰਦਾ ਇੱਜ਼ਤਾਂ ‘ਤੇ ਵਾਰਖੜ੍ਹੀ ਕੂਕ ਦੁਹਾਈ ਪਾਂਵਦੀ ਕੋਈ ਅਬਲਾ ਵਿੱਚ ਬਜ਼ਾਰਕੋਲੋਂ ਅੱਖ ਮੀਟ ਕੇ ਲੰਘਦੇ ਬਣੀ ਕਾਇਰਤਾ ਕਿਰਦਾਰਕੋਈ ਆਣ ਗਲਾਵਿਓਂ ਨੱਪਦਾ ਕੋਈ ਲੀੜੇ ਦਏ ਉਤਾਰਸਿਰ ਸੁੱਟ ਕੇ ਸਹਿੰਦੇ ਜਾਂਵਦੇ ਸਭ ਵੱਡ ਬਣੇ ਸਿਰਦਾਰਕੋਈ ਹੇਕਾਂ ਲਾ ਲੱਕ ਮਿਣਦਾ ਕਰ ਧੀਆਂ ਭੈਣ ਖੁਆਰਇਉਂ ਝੂਮ ਕੇ ਉਸਨੂੰ ਗਾਂਵਦੇ ਜਿਵ ਚੁੰਨੀਆਂ ਦਾ ਜਾਰਨਸਲਾਂ ਜੋ ਰਹੇ ਉਜਾੜਦੇ ਸਿਰ ਦੀ ਰੋਲਣ ਦਸਤਾਰਮੁੜ੍ਹ ਅੱਗੇ ਜਾ ਕੇ ਨਿਂਵਦੇ ਕਿਹੜੀ ਪਈ ਵੱਗਦੀ ਮਾਰਚੰਦ ਦਮੜੇ ਬਸ ਟਪਕਾਂਵਦੇ ਜਿਹਨਾਂ ਮੂੰਹਾਂ ਤੋਂ ਲਾਰਹੱਥ ਦੇ ਉਨ੍ਹਾਂ ਦੇ ਬੇੜੀਆਂ ਕਿਉਂ ਡੁੱਬਦੇ ਵਿੱਚ ਮੰਝਾਰਕਿਉਂ ਬੀ ਨੂੰ ਦਾਗ ਲਾਂਵਦੇ ਕਰ ਕੇ ਗਿੱਦੜਾਂ ਦੀ ਕਾਰਕੰਵਲ ਉੱਠੋ ਜਾਗੋ ਸੁੱਤਿਓ ਅੱਜ ਅਣਖ ਰਹੀ ਵੰਗਾਰ .....ਪ੍ਰੋ. ਕਵਲਦੀਪ ਕੰਵਲ
ਬਹੁਤਖੂਬ.....