Punjabi Literature
 View Forum
 Create New Topic
 Search in Forums
  Home > Communities > Punjabi Literature > Forum > messages
Showing page 2 of 2 << First   << Prev    1  2   Next >>     
Amrit Manghera
Amrit
Posts: 662
Gender: Male
Joined: 05/May/2009
Location: ludhiana
View All Topics by Amrit
View All Posts by Amrit
 

ਸਾਰੀ ਰਾਤ ਦੋਹਾਂ ਨੂੰ ਹੀ ਨੀਂਦ ਨਾ ਪਈ। ਉਹਨਾਂ ਨੇ ਇਕ-ਦੂਜੇ ਨਾਲ ਜ਼ੁਬਾਨ ਵੀ ਸਾਂਝੀ ਨਾ ਕੀਤੀ। ਪਰ ਬਰਾਬਰ ਉਹਨਾਂ ਦੇ ਦਿਮਾਗਾਂ ਅੰਦਰ ਸੋਚਾਂ ਦੀ ਘੋੜ-ਦੌੜ ਜਾਰੀ ਸੀ। ਮੇਲੂ ਬਲੈਕੀਏ ਦੀ ਪਤਨੀ ਪ੍ਰਤੀ ਡਾਕਟਰ ਇਤਨਾ ਫਿਕਰਮੰਦ ਸੀ ਅਤੇ ਪ੍ਰਸਿੰਨੀ ਗਰੀਬਣੀ ਪ੍ਰਤੀ ਇਤਨਾ ਬੇਕਿਰਕ? ਮੇਲੂ ਬਲੈਕੀਆ, ਕਿਉਂਕਿ ਮੋਟੀ ਅਸਾਮੀ ਸੀ ਅਤੇ ਪ੍ਰਸਿੰਨੀ ਅਰਥਾਤ ਇਕ ਮਾਂ, ਜੋ ਸਿਰਫ਼ ਆਪਦੀ ਧੀ ਦੇ ਵਿਆਹ ਤੱਕ ਹੀ ਜ਼ਿੰਦਾ ਰਹਿਣ ਦੀ ਤਮੰਨਾਂ ਰੱਖਦੀ ਸੀ! ਮੇਲੂ ਬਲੈਕੀਏ ਕੋਲ ਤਾਂ ਬੇਅੰਤ ਪੈਸਾ ਸੀ, ਲੋੜ ਪੈਣ 'ਤੇ ਉਹ ਆਪਣੀ ਪਤਨੀ ਦਾ ਇਲਾਜ਼ ਕਿਸੇ ਚੰਗੇ ਹਸਪਤਾਲ ਵਿਚ ਵੀ ਕਰਵਾ ਸਕਦਾ ਸੀ। ਦੋ ਨੰਬਰ ਦਾ ਬਣਾਇਆ ਪੈਸਾ ਉਹ ਬੜੀ ਬੇਕਿਰਕੀ ਨਾਲ ਵਰਤਦਾ ਨਹੀਂ, ਸਗੋਂ ਉਡਾਉਂਦਾ ਸੀ! ਹਜ਼ਾਰ-ਹਜ਼ਾਰ ਰੁਪਏ ਦੀ ਤਾਂ ਸ਼ਰਾਬ ਹੀ ਉਹ ਪੁਲੀਸ ਨੂੰ ਪਿਆ ਦਿੰਦਾ ਸੀ। ਪਰ ਵਿਚਾਰੀ ਪ੍ਰਸਿੰਨੀ...? ਜੋ ਸਾਰੀ ਦਿਹਾੜੀ ਮਜ਼ਦੂਰੀ ਕਰਦੀ ਸੀ ਅਤੇ ਸ਼ਾਮ ਨੂੰ ਉਸੀ ਮਜ਼ਦੂਰੀ ਦਾ ਆਟਾ ਲੈ ਕੇ ਆਪਣਾ ਅਤੇ ਆਪਣੀ ਧੀ ਦਾ ਪੇਟ ਪਾਲਦੀ ਸੀ! ਵਿਹੜੇ ਵਾਲਿਆਂ ਨੇ ਗਰੀਬ ਹੋਣ ਦੇ ਬਾਵਜੂਦ ਵੀ ਪੈਸੇ ਇਕੱਠੇ ਕੀਤੇ, ਸਿਰਫ਼ ਪ੍ਰਸਿੰਨੀ ਦੇ ਇਲਾਜ਼ ਵਾਸਤੇ! ਸਿਰਫ਼ ਪ੍ਰਸਿੰਨੀ ਦੀ ਆਖਰੀ ਇੱਛਾ ਪੂਰੀ ਕਰਨ ਵਾਸਤੇ! ਉਸ ਦੀ ਧੀ ਦੇ ਵਿਆਹ ਤੱਕ ਜ਼ਿੰਦਾ ਰਹਿਣ ਜਾਂ ਰੱਖਣ ਵਾਸਤੇ! ਤੇ ਇਹੇ ਜਮਦੂਤ ਕਹਿ ਰਿਹਾ ਹੈ ਕਿ ਉਸ ਦੇ ਟੀਕੇ, ਉਸ ਦੇ ਹੀ ਨਹੀਂ ਲਾਉਣੇ? ਇਹ ਕਿਧਰਲਾ ਇਨਸਾਫ਼ ਹੈ? ਆਦਮੀ ਜਾਤਾਂ ਨਾਲ ਉਚਾ-ਨੀਵਾਂ ਨਹੀਂ ਹੁੰਦਾ। ਆਪਣੇ ਕਰਮ-ਕਾਰਜ ਕਰਕੇ ਊਚ-ਨੀਚ ਹੁੰਦਾ ਹੈ! ਫਿਰ ਨੀਚ ਡਾਕਟਰ ਹੋਇਆ ਜਾਂ ਵਿਹੜੇ ਵਾਲੇ? ਡਾਕਟਰ ਤਾਂ ਆਦਮਖੋਰ ਹੈ! ਡਾਕਟਰ ਦਾ ਪਹਿਲਾ ਫ਼ਰਜ਼ ਹੈ ਮਰੀਜ਼ ਦੀ ਜ਼ਿੰਦਗੀ ਬਚਾਉਣਾ, ਤੇ ਇਹੇ ਬੁੱਚੜ ਕਿਸੇ ਗਰੀਬਣੀ ਦੀ ਜ਼ਿੰਦਗੀ ਦੀ ਤੁਲਨਾ ਸਿਰਫ਼ ਕੁਝ ਪੈਸਿਆਂ ਨਾਲ ਕਰ ਰਿਹਾ ਹੈ...?

cont

22 Dec 2009

Amrit Manghera
Amrit
Posts: 662
Gender: Male
Joined: 05/May/2009
Location: ludhiana
View All Topics by Amrit
View All Posts by Amrit
 

ਨਿੱਕੀ ਅਤੇ ਹਰਦੀਪ ਜਿਵੇਂ ਪਏ ਸਨ, ਉਵੇਂ ਹੀ ਮੂੰਹ ਹਨ੍ਹੇਰੇ ਹੀ ਉਠ ਖੜ੍ਹੇ ਹੋਏ। ਮੂੰਹ ਹੱਥ ਧੋ ਕੇ ਬਗੈਰ ਚਾਹ ਪੀਤਿਆਂ ਹੀ ਉਹ ਜੰਗਲ-ਪਾਣੀ ਹੋ ਤੁਰੇ। ਤੁਰਦੇ-ਤੁਰਦੇ ਉਹ ਪ੍ਰਸਿੰਨੀ ਦੇ ਸਿਵੇ 'ਤੇ ਪਹੁੰਚ ਗਏ। ਸਿਵਾ ਬੁਝ ਗਿਆ ਸੀ...! ਉਹਨਾਂ ਦੇ ਮਨ ਭਰ ਕੇ ਉਛਲ ਗਏ। ਉਹ ਚੁੱਪ-ਚਾਪ, ਖ਼ਾਮੋਸ਼ ਰੋਂਦੇ ਰਹੇ। ਉਹਨਾਂ ਦੇ ਹੰਝੂ ਪ੍ਰਸਿੰਨੀ ਦੇ ਸਿਵੇ ਦੀ ਸੁਆਹ 'ਤੇ 'ਤਰਿੱਪ-ਤਰਿੱਪ' ਵਰ੍ਹਦੇ ਰਹੇ।
-"ਨਿੱਕੀ-ਦੱਸ ਐਨਾਂ ਕੁਛ ਕਿੱਥੇ ਭਰਾਂਗੇ...?"
-"ਅੱਖੀਂ ਦੇਖ ਕੇ ਮੱਖੀ ਨਹੀਂ ਨਿਗਲੀ ਜਾਂਦੀ।"
-"ਮੈਂ ਨਹੀਂ ਡਾਕਟਰੀ ਸਿੱਖਣੀ।"
-"ਮੈਂ ਤਾਂ ਆਪ ਨਹੀਂ ਸਿੱਖਣੀ।" ਅਤੇ ਉਹ ਆਪਣੇ-ਆਪਣੇ ਪਿੰਡਾਂ ਨੂੰ ਚੁੱਪ-ਚਾਪ ਹੋ ਤੁਰੇ। ਡਾਕਟਰ ਦੇ ਪਿੰਡ ਨੂੰ ਹਮੇਸ਼ਾ-ਹਮੇਸ਼ਾ ਲਈ "ਅਲਵਿਦਾ" ਆਖ ਕੇ ਨਿੱਕੀ ਅਤੇ ਹਰਦੀਪ ਦੇ ਅਰਮਾਨਾਂ ਦਾ ਸਿਵਾ ਬੁਝ ਗਿਆ ਸੀ। "ਗਰੀਬ ਗੁਰਬੇ ਦੇ ਭਾਗਾਂ ਨੂੰ - ਰਾਹੀ ਪਾਂਧੀ ਦੇ ਭਾਗਾਂ ਨੂੰ" ਆਖ ਕੇ ਬੀਜ ਪਾਉਣ ਵਾਲੇ ਬਾਪੂ ਦੇ ਸੁਪਨੇ ਦਾ ਸਿਵਾ ਬੁਝ ਗਿਆ ਸੀ। ਪ੍ਰਸਿੰਨੀ ਦਾ ਸਿਵਾ ਬੁਝ ਗਿਆ ਸੀ। ਧੀ ਦੇ ਵਿਆਹ ਤੱਕ ਜ਼ਿੰਦਾ ਰਹਿਣ ਦੀ ਆਖਰੀ ਖ਼ਾਹਿਸ਼ ਮਨ ਵਿਚ ਰੱਖਣ ਵਾਲੀ ਮਾਂ ਦਾ ਸਿਵਾ ਬੁਝ ਗਿਆ ਸੀ। ---ਤੇ ਸਿਵਾ ਬੁਝ ਗਿਆ ਸੀ? ਬੱਸ! ਸਿਵਾ ਬੁਝ ਗਿਆ ਸੀ...!

cont

22 Dec 2009

Amrit Manghera
Amrit
Posts: 662
Gender: Male
Joined: 05/May/2009
Location: ludhiana
View All Topics by Amrit
View All Posts by Amrit
 

"ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ।।
ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ।।
ਜਿਸਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ।।"

ਦੂਰੋਂ ਕਿਸੇ ਗੁਰਦੁਆਰੇ ਦੇ ਸਪੀਕਰ ਵਿਚੋਂ ਅਵਾਜ਼ ਆ ਰਹੀ ਸੀ।

22 Dec 2009

yuvi 22 uv
yuvi 22
Posts: 151
Gender: Male
Joined: 16/Sep/2008
Location: Ludhiana
View All Topics by yuvi 22
View All Posts by yuvi 22
 

bahut hi sohni shabdavli te ek vishesh tabke de dialect bare hi sohne shabdan naal siraj ke kahani hor vi sohne taerke naal rachan di ek behtreeni koshish.

but vichon kuch missing jeha lageya,like after 3last para.

thanx fo sharing amrit veer.

 

23 Dec 2009

Amrinder Singh
Amrinder
Posts: 4129
Gender: Male
Joined: 01/Jul/2008
Location: Chandigarh
View All Topics by Amrinder
View All Posts by Amrinder
 

awesome 22 g....

thanks for sharing it here ....

23 Dec 2009

Satwinder  Satti
Satwinder
Posts: 3062
Gender: Male
Joined: 26/Jun/2009
Location: Ishqe de vehde
View All Topics by Satwinder
View All Posts by Satwinder
 

Bahut wadhiya 22 g. Thanks for sharing

23 Dec 2009

Showing page 2 of 2 << First   << Prev    1  2   Next >>     
Reply