|
|
 |
 |
 |
|
|
|
| Home > Communities > Punjabi Poetry > Forum > messages |
|
|
|
|
|
|
|
| ਜੇ ਯਾਰ ਮੇਰੇ ਨਾਲ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ |
ਜੇ ਯਾਰ ਮੇਰੇ ਨਾਲ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ
ਦਿਲਦਾਰ ਮੇਰੇ ਨਾਲ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ
ਜਿਸ ਦੇ ਸਿਰ ਤੋਂ ਉਡਦਾ ਸੀ ਉਹ ਨਾਲ ਮੇਰੇ ਅੱਜ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ
ਰੁਕਣਾ ਸੀ ਜਿੱਥੇ ਰੁਕਿਆ ਨਹੀਂ ਝੁਕਣਾ ਸੀ ਜਿੱਥੇ ਝੁਕਿਆ ਨਹੀਂ
ਜੇ ਸਮੇਂ ਦੀ ਚਾਲ ਨੂੰ ਤੱਕਿਆ ਨਹੀਂ ਜੋ ਬਣਨਾ ਸੀ ਬਣ ਸਕਿਆ ਨਹੀਂ
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ
ਕਿਸੇ ਦਿਲ ਵਿੱਚ ਫੇਰਾ ਪਾਇਆ ਨਹੀਂ ਜੇ ਕਿਸੇ ਨੇ ਮੈਨੂੰ ਚਾਹਿਆ ਨਹੀਂ
ਮੁੱਖ ਕਿੰਨੇ ਸੋਹਣੇ ਹੋਰ ਸੋਹਣੇ ਨਾਮ ਕਿਸੇ ਤੇ ਮੇਰਾ ਆਈਆ ਨਹੀਂ
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ।
ਗ਼ੈਰਾਂ ਦੇ ਰੂਪ ਨੂੰ ਸੇਕਦੀਆਂ ਹੋਰਾਂ ਨੂੰ ਮੱਥਾ ਟੇਕਦੀਆਂ
ਦੋ ਅੱਖਾਂ ਬਹੁਤ ਪਸੰਦ ਮੈਨੂੰ ਜੋ ਮੇਰੇ ਵੱਲ ਨਾ ਤੱਕਦੀਆਂ
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ
ਕਈਆਂ ਤੋਂ ਝੂਠਾ ਪੈ ਗਿਆ ਮੈਂ ਕਈਆਂ ਦੇ ਮਨ ਤੋਂ ਲਹਿ ਗਿਆ ਮੈਂ
ਮੇਰੇ ਨਾਲ ਦੇ ਅੱਗੇ ਲੰਘ ਗਏ ਜੇ ਇਕੱਲਾ ਪਿੱਛੇ ਰਹਿ ਗਿਆ ਮੈਂ
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ.....
|
|
02 Oct 2011
|
|
|
|
|
ਦੇਬੀ ਬਾਈ ਜੀ ਦੀ ਲਿਖਤ ਸਾਂਝੀ ਕਰਨ ਲੈ ਸ਼ੁਕਰੀਆ,,,
|
|
02 Oct 2011
|
|
|
|
|
lagda majajn jatti changi fan aa debi dee
|
|
02 Oct 2011
|
|
|
|
|
|
|
|
|
|
 |
 |
 |
|
|
|
|
|
|
Copyright © 2009 - punjabizm.com & kosey chanan sathh
|