|
|
|
|
|
|
Home > Communities > Punjabi Poetry > Forum > messages |
|
|
|
|
|
|
ਸੁਰਜੀਤ ਪਾਤਰ - ਕਾਵਿ ਸੰਗ੍ਰਹਿ |
ਸੁਰਜੀਤ ਪਾਤਰ ਜੀ ਅੱਜ ਦੇ ਸਮੇਂ ਦੇ ਇਕ ਨਾਮਵਰ ਸ਼ਾਇਰ ਹਨ | ਪਾਤਰ ਜੀ ਇੱਕ ਬਹੁਤ ਹੀ ਮਿੱਠ ਬੋਲੜੇ ਇਨਸਾਨ ਹਨ | ਸੁਰਜੀਤ ਪਾਤਰ ਜੀ ਨੇ ਪੰਜਾਬੀ ਗ਼ਜਲ ਨੂੰ ਰਾਗਆਤਮਿਕਤਾ ਦੇ ਕੇ ਉਸ ਦਾ ਮਿਆਰ ਵਧਾਇਆ ਹੈ । ਸੁਰਜੀਤ ਪਾਤਰ ਜੀ ਦੇ ਗ਼ਜਲ ਦੇ ਹਰ ਸ਼ੇਅਰ ਦੀ ਤਪਸ਼, ਸ਼ਬਦਾਂ ਵਿਚਲੀ ਗਹਿਰਾਈ ਮੁਨੱਖੀ ਮਨ ਨੂੰ ਭਾਵਨਾਤਮਿਕ ਤੌਰ ਤੇ ਝੰਜੋੜਦੀ ਹੈ | ਪੰਜਾਬੀ ਜ਼ੁਬਾਨ ਵਿਚ ਗ਼ਜ਼ਲ ਨੂੰ ਚਮਕਾਉਣ ਵਾਲਿਆਂ ਚੋਂ ਸੁਰਜੀਤ ਪਾਤਰ ਸਿਖਰ ਤੇ ਹੈ। ਉੁਹਨਾਂ ਨੇ ਆਪਣੀ ਸਿਰਜਣ ਪ੍ਰਕਿਰਿਆਂ ਵਿਚ ਵਿਚਾਰਾਂ ਨੂੰ ਸ਼ਬਦਾਂ ਦੀ ਲੈਅ ਦੇ ਕੇ ਕਈ ਮਸ਼ਹੂਰ ਗ਼ਜ਼ਲਾਂ ਨੂੰ ਜਨਮ ਦਿੱਤਾ ਹੈ। ਆਉ ਉਹਨਾਂ ਦੀਆਂ ਗਜ਼ਲਾਂ ਤੇ ਗੀਤਾਂ ਨੂੰ ਇੱਥੇ ਸਾਂਝੇ ਕਰੀਏ
|
|
03 Aug 2009
|
|
|
|
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ |
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਪੜੀਏ ਤਾਂ ਤੇਰਾ ਖਤ ਹੈ,ਸੁਣੀਏ ਤਾਂ ਤੇਰੀ ਸੋਅ ਹੈ
ਜੋ ਤੂੰ ਉਮਰ ਭਰ ਜਗਾਏ, ਤੇ ਦਰੀਂ ਘਰੀਂ ਟਿਕਾਏ
ਤੇਰੇ ਚਿਹਰੇ ਉੱਤੇ ਅੱਜ ਵੀ ,ਓਹਨਾ ਦੀਵਿਆਂ ਦੀ ਲੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਤੇਰੇ ਲਫ਼ਜ ਨੇ ਲ਼ਹੂ ਵਿੱਚ,ਤੇਰਾ ਰਾਗ ਹੈ ਰ਼ਗਾਂ ਵਿੱਚ
ਐ ਗਜ਼ਲ ਵਸੇਂ ਤੂੰ ਸਾਹੀਂ,ਤੇਰੇ ਤੋਂ ਕੀ ਲੁਕੋ ਹੈ
ਜੋ ਵੀ ਬਾਤ ਤੂੰ ਕਹੀ ਹੈ, ਸੱਜਰੀ ਹਵਾ ਜਿਹੀ ਹੈ
ਇਹ ਬਹਾਰ ਦਾ ਸੁਨੇਹਾ,ਤੇ ਸਵੇਰਿਆਂ ਦੀ ਸੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਇਹ ਚੰਨ ਦੀ ਚਾਨਣੀ ਵੀ, ਧੁੱਪ ਦਾ ਹੀ ਤਰਜ਼ਮਾ ਹੈ
ਤੇ ਇਹ ਧੁੱਪ ਵੀ ਓਡ਼ਕਾਂ ਨੂੰ ਕਿਸੇ ਬਲ ਰਹੇ ਦੀ ਲੋਅ ਹੈ
ਨਫ਼ਰਤ ਦੇ ਤੀਰ ਚਲਦੇ,ਐਪਰ ਨਾ ਮੈਨੂੰ ਖਲ਼ਦੇ
ਮੇਰੀ ਆਤਮਾ ਦੁਆਲੇ ,ਤੇਰੇ ਪਿਆਰ ਦੀ ਸੰਜੋ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਤੇਰੇ ਲਫ਼ਜ ਨੇ ਲ਼ਹੂ ਵਿੱਚ,ਤੇਰਾ ਰਾਗ ਹੈ ਰ਼ਗਾਂ ਵਿੱਚ
ਐ ਗਜ਼ਲ ਵਸੇਂ ਤੂੰ ਸਾਹੀਂ,ਤੇਰੇ ਤੋਂ ਕੀ ਲੁਕੋ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
|
|
03 Aug 2009
|
|
|
|
|
|
|
|
|
Kuchh Kiha Taan |
@ Amrinder its one of my favourite too, so I would like to share it as a video.....
|
|
15 Aug 2009
|
|
|
ਤੇਰਾ ਦਿੱਤਾ ਫੁੱਲ ਵੀ..... |
ਤੇਰਾ ਦਿੱਤਾ ਫੁੱਲ ਵੀ ਸੀਨੇ ਦਾ ਖ਼ੰਜਰ ਹੋ ਗਿਆ |
ਸੋਚਿਆ ਸੀ ਨਾ ਕਦੇ ਇਉਂ ਹੋਏਗਾ ਪਰ ਹੋ ਗਿਆ |
ਫੁੱਲ ਤੋਂ ਮੈਂ ਅੱਗ ਬਣਿਆ ਅੱਗ ਤੋਂ ਹੋਇਆ ਮੈਂ ਨੀਰ,
ਤੜਪਿਆ ਲੁਛਿਆ ਬਹੁਤ ਫਿਰ ਸਿੱਲ ਪੱਥਰ ਹੋ ਗਿਆ |
ਜਿਸ ਨੂੰ ਰੋਕਣ ਵਾਸਤੇ ਮੈਂ ਰੋਕ ਰੱਖੇ ਹਿੱਕ ਤੇ,
ਸੌ ਦਿਨਾ ਰਾਤਾਂ ਦੇ ਪਹੀਏ ਉਹ ਵੀ ਆਖਰ ਹੋ ਗਿਆ |
ਦੋਸਤੀ ਕੀ ਦੁਸ਼ਮਣੀ ਕੀ, ਜਿੰਦਗੀ ਕੀ, ਮੌਤ ਕੀ,
ਜਦ ਨਜ਼ਰ ਬਦਲੀ ਤੇਰੀ ਸਭ ਕੁਝ ਬਰਾਬਰ ਹੋ ਗਿਆ |
ਹੋਇਆ ਕੀ ਜੇ ਸੰਨ ਲੱਗੀ ਦਿਲ 'ਚ ਹੋਇਆ ਚਾਨਣਾ,
ਛਾਨਣੀ ਹੋਇਆ ਜੋ ਦਿਲ ਰਾਤਾਂ ਦਾ ਅੰਬਰ ਹੋ ਗਿਆ |
ਨਾ ਕੋਈ ਮੱਥੇ 'ਚ ਚਾਨਣ ਨਾ ਕੋਈ ਸੀਨੇ 'ਚ ਸੇਕ
ਇਸ ਤਰਾਂ ਦਾ ਕਿਸ ਤਰਾਂ "ਸੁਰਜੀਤ ਪਾਤਰ" ਹੋ ਗਿਆ
|
|
20 Aug 2009
|
|
|
|
|
|
|
|
|
|
|
|
|
|
|
|